ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਵਪਾਰੀਆਂ ਨੇ ਚੜੂਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ

punjab assembly elections farmers and traders

ਪੰਜਾਬ ਦੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਉਲਟਫੇਰ ਹੋ ਰਹੇ ਹਨ। ਸੋਮਵਾਰ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਦਰਅਸਲ ਲੁਧਿਆਣਾ ਵਿਖੇ ਕਿਸਾਨਾਂ ਤੇ ਵਪਾਰੀਆਂ ਦੇ ਵੱਡੇ ਇਕੱਠ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੂੰ ਸਮਰਥਨ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਮਿਸ਼ਨ 2022 ਤਹਿਤ ਚੜੂਨੀ ਵਪਾਰੀਆਂ ਦੀ ਅਗਵਾਈ ਕਰਨਗੇ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਦੇ ਵਪਾਰੀਆਂ ਵੱਲੋਂ ਇਕਜੁੱਟ ਹੋ ਕੇ ਬੀਏਪੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਤਰੁਨ ਬਾਵਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਵਪਾਰੀ ਇਕੱਠੇ ਹੋਏ। ਮਿਸ਼ਨ ਪੰਜਾਬ 2022 ਤਹਿਤ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ।

ਪਾਰਟੀ ਪ੍ਰਧਾਨ ਨੇ ਕਿਹਾ ਕਿ ਪਾਰਟੀ 117 ਸੀਟਾਂ ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਪੰਜਾਬ ਵਿਧਾਨ ਸਭਾ ਦਾ ਮੋਰਚਾ ਫਤਹਿ ਕਰਨ ਤੋਂ ਬਾਅਦ ਫਿਰ ਉਨ੍ਹਾਂ ਦੀ ਨਜ਼ਰ ਮਿਸ਼ਨ 2024 ਉਪਰ ਹੋਵੇਗੀ। ਵਪਾਰੀਆਂ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੂੰ ਆਪਣਾ ਸਮਰਥਨ ਦਿੱਤਾ ਤੇ ਕਿਹਾ ਕਿ ਉਹ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਅੰਦਰ ਇਹ ਮਿਸ਼ਨ ਫਤਿਹ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਸਸਪੈਂਡ ਹੋਣ ਬਾਰੇ ਕਿਹਾ ਕਿ ਕਾਫੀ ਦਿਨ ਪਹਿਲਾਂ ਉਨ੍ਹਾਂ ਤੇ ਹੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦਾ ਮਨੋਰਥ ਇੱਕੋ ਹੀ ਹੈ ਪਰ ਵਿਚਾਰਧਾਰਾ ਵਿੱਚ ਜ਼ਰੂਰ ਅੰਤਰ ਹੋ ਸਕਦਾ ਹੈ। ਚੜੂਨੀ ਨੇ ਸਾਫ ਕਿਹਾ ਕਿ ਸਿਰਫ ਅੰਦੋਲਨ ਕਰਨ ਨਾਲ ਕੁੱਝ ਨਹੀਂ ਹੋਵੇਗਾ। ਜੇਕਰ ਅੰਦੋਲਨ ਸਫਲ ਵੀ ਹੋ ਜਾਂਦਾ ਹੈ ਤਾਂ ਵੀ ਕਿਸਾਨਾਂ ਦਾ ਇਹੀ ਹਾਲ ਰਹੇਗਾ ਕਿਉਂਕਿ ਕਾਲੇ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਵੀ ਕਿਸਾਨ ਖੁਦਕੁਸ਼ੀਆਂ ਕਰਦੇ ਸਨ।

Leave a Reply

Your email address will not be published. Required fields are marked *