ਸਿੱਧੂ ਮੂਸੇਵਾਲਾ ਕਤਲ ਕੇਸ : ਪੰਜਾਬ ਪੁਲਿਸ ਨੇ ਮਨਕੀਰਤ ਔਲਖ ਨੂੰ ਦਿੱਤੀ ਕਲੀਨ ਚਿੱਟ, ਬੰਬੀਹਾ ਗੈਂਗ ਨੇ ਲਾਏ ਸੀ ਦੋਸ਼

punjab police clean chit to mankirat aulakh

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ। ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮਨਕੀਰਤ ਔਲਖ ਲਾਰੈਂਸ ਗੈਂਗ ਨੂੰ ਸਾਰੇ ਪੰਜਾਬੀ ਗਾਇਕਾਂ ਬਾਰੇ ਜਾਣਕਾਰੀ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਵੀ ਦਿੰਦਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਔਲਖ ਦਾ ਨਾਮ ਸਾਡੀ ਜਾਂਚ ਵਿੱਚ ਸਾਹਮਣੇ ਨਹੀਂ ਆਇਆ। ਉਨ੍ਹਾਂ ਔਲਖ ਤੋਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਤੋਂ ਵੀ ਇਨਕਾਰ ਕੀਤਾ।

ਮੂਸੇਵਾਲਾ ਕਤਲ ਕਾਂਡ ਨਾਲ ਜੋੜੇ ਜਾਣ ਮਗਰੋਂ ਔਲਖ ਨੇ ਵੀ ਸਪੱਸ਼ਟ ਕੀਤਾ ਸੀ ਕਿ ਉਸ ਨੂੰ ਬਿਨਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਉਸ ਨੂੰ ਖੁਦ ਧਮਕੀਆਂ ਮਿਲ ਰਹੀਆਂ ਹਨ। ਔਲਖ ਨੇ ਬਾਅਦ ਵਿੱਚ ਇੱਕ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਮੂਸੇਵਾਲਾ ਦੇ ਕਰੀਬ ਸੀ। ਜਿਸ ਵਿੱਚ ਉਹ ਕਿਸੇ ਪ੍ਰੋਗਰਾਮ ਵਿੱਚ ਮੂਸੇਵਾਲਾ ਦੀ ਮਾਤਾ ਸਰਪੰਚ ਚਰਨ ਕੌਰ ਨੂੰ ਮਿਲ ਰਹੇ ਹਨ।

Leave a Reply

Your email address will not be published.