ਪਰਮੀਸ਼ ਵਰਮਾ ਤੋਂ ਬਾਅਦ ਗਾਇਕ ਬਲਕਾਰ ਸਿੱਧੂ ਨੂੰ ਮਿਲੀ ਧਮਕੀ…

0
758

ਅਾਕਲੈਂਡ (23 ਅਪ੍ਰੈਲ) : ਪੰਜਾਬੀ ਗਾਇਕ ਪਰਮੀਸ਼ ਵਰਮਾ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਤੋਂ ਇਕ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਇਹ ਵੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਦੀ ਫੇਸਬੁੱਕ 'ਤੇ ਅਸ਼ਲੀਲ ਸਮੱਗਰੀ ਪਾ ਦਿੱਤੀ ਜਾਵੇਗੀ।
ਬਲਕਾਰ ਸਿੱਧੂ ਨੇ ਵਧੇਰੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪਰਮੀਸ਼ ਵਰਮਾ 'ਤੇ ਹਮਲਾ ਹੋਣ ਦੇ ਕੁਝ ਦਿਨਾਂ ਬਾਅਦ ਹੀ ਉਸ ਨੂੰ ਮੋਬਾਇਲ 'ਤੇ ਫੋਨ ਆਇਆ ਅਤੇ ਉਸ ਦੇ ਫੇਸਬੁੱਕ ਅਕਾਊਂਟ ਨੂੰ ਹੈਕ ਕਰ ਲਿਆ ਗਿਆ ਹੈ ਅਤੇ ਜੇਕਰ ਉਸ ਨੇ ਬਚਣਾ ਹੈ ਤਾਂ ਇਕ ਲੱਖ ਰੁਪਏ ਦੇਣੇ ਪੈਣਗੇ।

advertisement

ਫੋਨ ਕਰਨ ਵਾਲੇ ਨੇ ਇਹ ਵੀ ਧਮਕੀ ਦਿੱਤੀ ਜੇਕਰ ਉਸ ਦੀ ਗੱਲ ਨਹੀਂ ਮੰਨੀ ਗਈ ਤਾਂ ਉਹ ਬਲਕਾਰ ਸਿੱਧੂ ਦੀ ਫੇਸਬੁੱਕ 'ਤੇ ਅਸ਼ਲੀਲ ਮੈਸਜ ਪਾ ਦੇਵੇਗਾ, ਜਿਸ ਕਾਰਨ ਉਸ ਦਾ ਸਾਰਾ ਭਵਿੱਖ ਖਰਾਬ ਹੋ ਜਾਵੇਗਾ। 
ਜਿਕਰਯੋਗ ਹੈ ਕਿ ਇਸ ਸਬੰਧੀ ਬਲਕਾਰ ਸਿੱਧੂ ਨੇ ਸਟੇਟ ਸਾਈਬਰ ਸੈੱਲ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ 'ਚ ਬਲਕਾਰ ਸਿੱਧੂ ਨੇ ਦੱਸਿਆ ਕਿ ਇਕ ਅਣਪਛਾਤਾ ਸ਼ਖਸ ਪਿਛਲੇ ਇਕ ਹਫਤੇ ਤੋਂ ਵਾਰ-ਵਾਰ ਫੋਨ ਕਰਕੇ ਉਸ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ ਲਗਾਤਾਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਫੋਨ ਕਰਨ ਵਾਲੇ ਇਕ ਪੇਟੀਐੱਮ ਅਕਾਊਂਟ ਵੀ ਭੇਜਿਆ ਅਤੇ ਕਿਹਾ ਕਿ ਇਸ 'ਚ ਇਕ ਲੱਖ ਰੁਪਏ ਪਾ ਦਿੱਤੇ ਜਾਣ। ਬਲਕਾਰ ਸਿੱਧੂ ਨੇ ਆਪਣੇ ਅਕਾਊਂਟ 'ਚੋਂ 8400 ਰੁਪਏ ਟਰਾਂਸਫਰ ਵੀ ਕਰ ਦਿੱਤੇ |