ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿੱਕਾ ਨੂੰ ਪੰਥ ‘ਚੋਂ ਛੇਕਿਆ

0
84

ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਧਰਮ ਵਿੱਚੋਂ ਛੇਕਣ ਦਾ ਐਲਾਨ ਕੀਤਾ ਗਿਆ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਇਹ ਐਲਾਨ ਮੀਡੀਆ ਰਾਹੀਂ ਕੀਤਾ।

ਇਸ ਫਿਲਮ ਨੂੰ ਸ਼੍ਰੋਮਣੀ ਕਮੇਟੀ ਦੇ ਵੱਲੋਂ ਪਹਿਲਾਂ ਹਰੀ ਝੰਡੀ ਦੇਣ ਵਾਲੀ ਕਮੇਟੀ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਮੁਆਫ਼ੀ ਮੰਗ ਲਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ, "ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ ਵਾਲਿਆਂ ਦਾ ਸਵਾਗਤ ਹੈ ਪਰ ਹਰਿੰਦਰ ਸਿੱਕਾ ਨੇ ਉਸ ਨੂੰ ਦਿੱਤੀ ਗਈ ਹੱਲਾਸ਼ੇਰੀ ਦੀ ਦੁਰਵਰਤੋਂ ਕੀਤੀ ਹੈ।'' ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਕੌਮ ਨੂੰ ਫਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ ਦੀ ਅਪੀਲ ਕੀਤੀ ਹੈ।