ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ

0
176

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਰਨਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਕਰਾਰੀ ਹਾਰ ਦੇਣਗੇ।