ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਫਿਰ ਉਹ ਭਾਵੇ ਖੇਡਾਂ ਦਾ ਖੇਤਰ ਹੋਵੇ ਜਾ ਫਿਰ ਰਾਜਨੀਤੀ ਦਾ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਇਸੇ ਤਰਾਂ ਹੁਣ ਪੰਜਾਬੀਆਂ ਦਾ ਮਾਣ ਵਧਾਉਣ ਵਾਲੀ ਇੱਕ ਨਿਊਜ਼ੀਲੈਂਡ ਤੋਂ ਆਈ ਹੈ। ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋਇਆ ਹੈ।
ਇਸ ਖ਼ਬਰ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਸਣੇ ਨਿਊਜ਼ੀਲੈਂਡ ਵਸਦੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਦਰਅਸਲ ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰ ਰਈਆ ਦੇ ਨੇੜਲੇ ਪਿੰਡ ਕਲੇਰ ਘੁੰਮਾਣ ਦੇ ਇੱਕ ਨੌਜਵਾਨ ਨੇ ਨਿਊਜ਼ੀਲੈਂਡ ਪੁਲਿਸ ਵਿੱਚ ਭਾਰਤੀ ਹੋ ਕੇ ਪੰਜਾਬ ਦਾ ਨਾਮ ਚਮਕਾਇਆ ਹੈ। ਪਰਵਾਰਿਕ ਮੈਂਬਰਾਂ ਨੇ ਦਸਿਆ ਕਿ ਵਿਕਰਮਜੀਤ ਸਿੰਘ 2017 ਵਿੱਚ ਪੜ੍ਹਾਈ ਕਰਨ ਲਈ ਨਿਊਜ਼ੀਲੈਂਡ ਗਿਆ ਸੀ। ਪਰਿਵਾਰ ਅਨੁਸਾਰ