ਫਿਰ ਵਧਿਆ ਪੰਜਾਬ ਕਾਂਗਰਸ ‘ਚ ਕਲੇਸ਼ ! ਹੁਣ ਵਿਧਾਇਕ ਰਾਜਾ ਵੜਿੰਗ ਨੇ ਮੰਗਿਆ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਸਤੀਫਾ

raja warring attacks manpreet badal

ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਨੇ ਆਪਣੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਰ ਚੋਣਾਂ ਤੋਂ ਪਹਿਲਾ ਕਾਂਗਰਸ ਪਾਰਟੀ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦਾ ਪਹਿਲਾ ਕਲੇਸ਼ ਅਜੇ ਮੁੱਕਿਆ ਹੀ ਨਹੀਂ ਕਿ ਇੱਕ ਹੋਰ ਚਰਚਾ ਛਿੜ ਗਈ ਹੈ। ਦਰਅਸਲ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਹੀ ਸਰਕਾਰ ਦੇ ਖਜ਼ਾਨਾ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ।

ਰਾਜਾ ਵੜਿੰਗ ਨੇ ਇੱਕ ਟਵੀਟ ਕਰ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਲਿਖਿਆ, “ਪੰਜਾਬ ਦੇ ਵਿੱਤ ਮੰਤਰੀ ਲੋਕਾਂ ਦਾ ਪੈਸਾ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਕਾਲੀਆਂ ਨੂੰ ਵੰਡਣ ਵਿੱਚ ਵਿਅਸਤ ਹਨ।” ਉਨ੍ਹਾਂ ਮਨਪ੍ਰੀਤ ਬਾਦਲ ਦੀ ਇੱਕ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਅਕਾਲੀ ਦਲ ਦੇ ਜ਼ੋਨ ਇੰਚਾਰਜ ਨੂੰ 15 ਲੱਖ ਰੁਪਏ ਵੰਡਦੇ ਹੋਏ ਮਨਪ੍ਰੀਤ ਬਾਦਲ। ਵੜਿੰਗ ਨੇ ਅੱਗੇ ਲਿਖਿਆ, “ਕਾਂਗਰਸ ਨੂੰ ਕਮਜ਼ੋਰ ਕਰਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇਹ ਯੋਜਨਾ ਮਨਪ੍ਰੀਤ ਬਾਦਲ ਵੱਲੋਂ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ।” ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਮਨਪ੍ਰੀਤ ਬਾਦਲ ਤੇ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਅਸਤੀਫਾ ਲਿਆ ਜਾਵੇ।

Leave a Reply

Your email address will not be published. Required fields are marked *