ਟਿਕੈਤ ਨੇ ਦਿੱਤੀ ਚੇਤਾਵਨੀ, ਕਿਹਾ – ’12 ਅਕਤੂਬਰ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਅਤੇ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਨਾ ਆਇਆ ਤਾ…’

rakesh tikait ultimatum

ਲਖੀਮਪੁਰ ਮਾਮਲੇ ਵਿੱਚ, ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 12 ਅਕਤੂਬਰ ਤੱਕ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਸਤੀਫਾ ਨਹੀਂ ਦਿੰਦੇ ਹਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਕਰਨਗੇ। ਟਿਕੈਤ ਨੇ ਇਹ ਗੱਲ ਰਾਮਪੁਰ ਵਿੱਚ ਕਹੀ, ਜਿੱਥੇ ਉਹ ਕਿਸਾਨਾਂ ਨਾਲ ਮੀਟਿੰਗ ਕਰਨ ਆਏ ਸਨ। ਧਿਆਨ ਯੋਗ ਹੈ ਕਿ 3 ਅਕਤੂਬਰ ਨੂੰ ਯੂਪੀ ਵਿੱਚ ਨੇਪਾਲ ਸਰਹੱਦ ਦੇ ਨਾਲ ਲੱਗਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੁਨੀਆ ਖੇਤਰ ਵਿੱਚ ਕਿਸਾਨਾਂ ਉੱਤੇ ਇੱਕ ਕਾਰ ਚੜ੍ਹਾਈ ਗਈ ਸੀ, ਜਿਸ ਵਿੱਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਣੇ 8 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ ਕਿਸਾਨਾਂ ਦੀਆਂ ਲਾਸ਼ਾਂ ਨੂੰ ਸੜਕ ‘ਤੇ ਰੱਖ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ।

ਸਰਕਾਰ ਨਾਲ 4 ਅਕਤੂਬਰ ਨੂੰ ਹੋਈ ਗੱਲਬਾਤ ਵਿੱਚ ਸਰਕਾਰ ਨੇ ਸ਼ਹੀਦ ਹੋਣ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਘਟਨਾ ਦੀ ਨਿਆਂਇਕ ਜਾਂਚ ਦਾ ਵੀ ਵਾਅਦਾ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇ। ਉਦੋਂ ਪ੍ਰਸ਼ਾਸਨ ਨੇ ਕਿਹਾ ਸੀ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਕੇਸ ਲਿਖਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਹਾਲਾਂਕਿ, ਹੁਣ ਜਦੋਂ ਸੁਪਰੀਮ ਕੋਰਟ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਇਸ ਮਾਮਲੇ ਵਿੱਚ ਕਿੰਨੀਆਂ ਗ੍ਰਿਫਤਾਰੀਆਂ ਹੋਈਆਂ ਹਨ, ਤਾਂ ਸਰਕਾਰ ‘ਤੇ ਵੀ ਗ੍ਰਿਫਤਾਰੀ ਦਾ ਦਬਾਅ ਹੈ।

Leave a Reply

Your email address will not be published. Required fields are marked *