Ruapehu ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰੁਪੇਹੂ ਜ਼ਿਲੇ ਦੇ ਨੇੜੇ ਵੈਤਾੰਗਾ ਵਿੱਚ ਇੱਕ ਘਰ ਨੂੰ ਅੱਗ ਲੱਗਣ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਡਿਟੈਕਟਿਵ ਇੰਸਪੈਕਟਰ ਬ੍ਰੈਂਟ ਮਾਟੁਕੂ ਦਾ ਕਹਿਣਾ ਹੈ ਕਿ ਪੁਲਿਸ ਨੂੰ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਵੈਤਾੰਗਾ ਦੇ ਘਰ ਬੁਲਾਇਆ ਗਿਆ ਸੀ। ਮਾਟੂਕੂ ਨੇ ਕਿਹਾ ਕਿ ਪੁਲਿਸ ਉਸ ਵਿਅਕਤੀ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ ਜਿਸ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪਾਮਰਸਟਨ ਨੌਰਥ ਲਿਜਾਇਆ ਗਿਆ ਹੈ। ਪੁਲਿਸ ਨੇ ਘਟਨਾ ਦੇ ਕਾਰਨਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
