ਵੱਡੀ ਖਬਰ : ਸੰਯੁਕਤ ਕਿਸਾਨ ਮੋਰਚੇ ਨੇ ਰੁਲਦੂ ਸਿੰਘ ਮਾਨਸਾ ਨੂੰ ਕੀਤਾ 15 ਦਿਨਾਂ ਲਈ ਸਸਪੈਂਡ

ruldu singh mansa suspended

ਇਸ ਸਮੇਂ ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਜਿਸਦਾ ਅਰਥ ਹੈ ਕਿ ਅਗਲੇ 15 ਦਿਨਾਂ ਤੱਕ ਰੁਲਦੂ ਸਿੰਘ ਮਾਨਸਾ ਕਿਸਾਨ ਅੰਦੋਲਨ ਦੀ ਕੋਈ ਵੀ ਸਟੇਜ ਸਾਂਝੀ ਨਹੀਂ ਕਰ ਸਕਣਗੇ ਤੇ ਨਾ ਹੀ ਉਹ ਮੀਡੀਆ ਨਾਲ ਗੱਲਬਾਤ ਕਰ ਸਕਣਗੇ। ਦਰਅਸਲ ਕੁੱਝ ਦਿਨ ਪਹਿਲਾਂ ਹੀ ਰੁਲਦੂ ਸਿੰਘ ਮਾਨਸਾ ਨੇ ਕਿਸਾਨੀ ਅੰਦੋਲਨ ਦੀ ਸਟੇਜ ਤੋਂ ਇੱਕ ਭਾਸ਼ਣ ਦਿੱਤਾ ਸੀ ਜਿਸ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਓਸੇ ਕਾਰਨ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋ ਉਨ੍ਹਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਸਿੱਖ ਧਰਮ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਵੱਲੋਂ ਟਿੱਪਣੀ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਹੋ ਰਹੀ ਸੀ। ਜਿਸ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ। 32 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਰੁਲਦੂ ਸਿੰਘ ਮਾਨਸਾ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *