ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ 35 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਲੱਖੇ ਸਿਧਾਣੇ ਨੂੰ ਵੀ ਦਿੱਤੀ ਟਿਕਟ

sanyukt samaj morcha announces

ਹਰ ਦਿਨ ਦੇ ਨਾਲ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਵੱਲੋਂ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਨੂੰ ਲੈ ਕੇ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚੇ ਨੇ ਲੱਖੇ ਸਿਧਾਣੇ ਨੂੰ ਵੀ ਟਿਕਟ ਦਿੱਤੀ ਹੈ। ਸੰਯੁਕਤ ਸਮਾਜ ਮੋਰਚੇ ਨੇ ਲੱਖਾ ਸਿਧਾਣਾ ਨੂੰ ਮੌੜ ਹਲਕੇ ਤੋਂ ਚੋਣ ਮੈਦਾਨ ‘ਚਉਤਾਰਿਆ ਹੈ।

sanyukt samaj morcha announces

ਦੱਸਣਯੋਗ ਹੈ ਕਿ ਲੱਖਾ ਸਿਧਾਣਾ ਆਜ਼ਾਦ ਉਮੀਦਵਾਰ ਵਜੋਂ ਪਹਿਲਾਂ ਹੀ ਪ੍ਰਚਾਰ ਕਰ ਰਹੇ ਸਨ। ਦੱਸ ਦੇਈਏ ਕਿ ਪੰਜਾਬ ਦੇ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਦਕਿ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

sanyukt samaj morcha announces

Leave a Reply

Your email address will not be published.