ਵੱਡੀ ਖਬਰ : ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ

sewa singh sekhwan passes away

ਸਿਆਸਤ ਦੇ ਬਾਬਾ ਬੋਹੜ ਤੇ ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿੱਚ ਅੰਤਮ ਸਾਹ ਲਏ ਹਨ। ਉਹ 71 ਸਾਲਾਂ ਦੇ ਸਨ। ਜੱਥੇਦਾਰ ਸੇਵਾ ਸਿੰਘ ਸੇਖਵਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸੇਖਵਾਂ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।

ਦੱਸਣਯੋਗ ਹੈ ਕਿ ਬੀਤੇ ਅਗੱਸਤ ਮਹੀਨੇ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

ਜਥੇਦਾਰ ਸੇਖਵਾਂ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਕੈਬਨਿਟ ਵਿੱਚ ਮਾਲ, ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਰਹੇ ਅਤੇ ਇਸ ਤੋਂ ਇਲਾਵਾ ਉਹ 2009 ਤੋਂ 2012 ਤੱਕ ਬਾਦਲ ਮੰਤਰੀ ਮੰਡਲ ਵਿੱਚ ਸਿੱਖਿਆ ਮੰਤਰੀ ਵੀ ਰਹੇ ਸਨ। ਸ. ਸੇਖਵਾ ਨੇ 2018 ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤੀ ਸੀ।

 

Leave a Reply

Your email address will not be published. Required fields are marked *