ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ PM ਮੋਦੀ ਤੇ ਮੁੱਖ ਮੰਤਰੀ ਚੰਨੀ ਸਮੇਤ ਇੰਨਾਂ ਦਿੱਗਜਾਂ ਨੇ ਸੋਸ਼ਲ ਮੀਡੀਆ ‘ਤੇ ਕੀਤਾ ਸਲਾਮ

shaheed bhagat singh birth anniversary tributes

ਅੱਜ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਭਾਰਤੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114 ਵਾਂ ਜਨਮਦਿਨ ਮਨਾਇਆ ਜਾ ਰਿਹਾ ਹੈ। ਅੱਜ, ਇਸ ਮੌਕੇ ਤੇ, ਦੇਸ਼ ਆਪਣੇ ਨਾਇਕ ਨੂੰ ਯਾਦ ਕਰ ਰਿਹਾ ਹੈ। ਭਗਤ ਸਿੰਘ ਦਾ ਨਾਮ ਉਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਵਿੱਚ ਸ਼ਾਮਿਲ ਹੈ, ਜਿੰਨਾਂ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ। 1907 ਵਿੱਚ ਜਨਮੇ, ਭਗਤ ਸਿੰਘ ਨੂੰ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਖੜ੍ਹੇ ਹੋਣ ਦੇ ਹੌਸਲੇ ਅਤੇ ਦਲੇਰੀ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਵੀ ਦਿੱਤੀ ਸੀ। ਭਗਤ ਸਿੰਘ ਨੇ ਦੇਸ਼ ਲਈ ਜਦੋਂ ਕੁਰਬਾਨੀ ਦਿੱਤੀ ਸੀ ਤਾਂ ਉਸ ਸਮੇ ਉਹ ਸਿਰਫ 23 ਸਾਲਾਂ ਦੇ ਸੀ। ਭਗਤ ਸਿੰਘ ਨੂੰ ਉਨ੍ਹਾਂ ਦੇ ਨੇੜਲੇ ਸਾਥੀਆਂ ਸਮੇਤ ਰਾਜਗੁਰੂ ਅਤੇ ਸੁਖਦੇਵ ਨਾਲ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੂੰ ਬ੍ਰਿਟਿਸ਼ ਪੁਲਿਸ ਅਧਿਕਾਰੀ ਜੌਹਨ ਸਾਂਡਰਸ ਦੀ ਹੱਤਿਆ ਦੇ ਦੋਸ਼ਾਂ ਤਹਿਤ ਫਾਂਸੀ ਦਿੱਤੀ ਗਈ ਸੀ।

ਸੋਸ਼ਲ ਮੀਡੀਆ ‘ਤੇ ਹਰ ਕੋਈ ਭਗਤ ਸਿੰਘ ਨੂੰ ਸਲਾਮ ਕਰ ਰਿਹਾ ਹੈ, ਦੇਸ਼ ਦੇ ਕਈ ਦਿੱਗਜਾਂ ਨੇ ਵੀ ਮੰਗਲਵਾਰ ਨੂੰ ਟਵੀਟ ਕਰਕੇ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਲਿਖਿਆ ਕਿ “ਮਹਾਨ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।” ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ, “ਬਹਾਦਰ ਭਗਤ ਸਿੰਘ ਹਰ ਭਾਰਤੀ ਦੇ ਦਿਲ ਵਿੱਚ ਰਹਿੰਦਾ ਹੈ। ਉਨ੍ਹਾਂ ਦੀ ਬਹਾਦਰੀ ਦੀ ਕੁਰਬਾਨੀ ਨੇ ਅਣਗਿਣਤ ਲੋਕਾਂ ਵਿੱਚ ਦੇਸ਼ ਭਗਤੀ ਦੀ ਚੰਗਿਆੜੀ ਜਗਾਈ ਹੈ। ਮੈਂ ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।”

http://
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਰਧਾਂਜਲੀ ਦਿੰਦਿਆਂ ਦੇਸ਼ ਵਾਸੀਆਂ ਨੂੰ ਇੱਕ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ। ਮੁੱਖ ਮੰਤਰੀ ਚੰਨੀ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਾਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਤੇ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ।”

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਮੰਗਲਵਾਰ ਨੂੰ ਇਸ ਮੌਕੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ, “ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ‘ਤੇ, ਮਹਾਨ ਦੇਸ਼ ਭਗਤ, ਮਹਾਨ ਆਜ਼ਾਦੀ ਘੁਲਾਟੀਏ, ਭਾਰਤ ਮਾਤਾ ਦੇ ਅਮਰ ਸੂਰਮੇ ਪੁੱਤਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਆਪਣੀ ਛੋਟੀ ਉਮਰ ਵਿੱਚ ਉਸਦੀ ਬਹਾਦਰੀ ਅਤੇ ਸ਼ਕਤੀ ਨਾਲ, ਜਨਤਕ ਦਿਮਾਗ ਵਿੱਚ ਸੁਤੰਤਰਤਾ ਦੇ ਚਾਨਣ ਨੂੰ ਜਗਾਉਣ ਅਤੇ ਤੁਹਾਡਾ ਜੀਵਨ ਹਮੇਸ਼ਾ ਨੌਜਵਾਨਾਂ ਦੇ ਵਿੱਚ ਦੇਸ਼ ਭਗਤੀ ਦੀ ਲਾਟ ਬਾਲਦਾ ਰਹੇਗਾ।”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਭਗਤ ਸਿੰਘ ਨੂੰ ਯਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਮਾਤਾ ਦੇ ਬਹਾਦਰ ਸਪੂਤ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਕੋਟੀ ਕੋਟੀ ਪ੍ਰਣਾਮ। ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਹੋਇਆ ਸੀ। ਭਗਤ ਸਿੰਘ ਦਾ ਜਨਮ ਪਾਕਿਸਤਾਨ ਦੇ ਹਿੱਸੇ ਵਾਲੇ ਪੰਜਾਬ ਦੇ ਪਿੰਡ ਬੰਗਾ ਵਿੱਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਪਹਿਲਾਂ ਹੀ ਅੰਗਰੇਜ਼ਾਂ ਦੇ ਵਿਰੁੱਧ ਅਜ਼ਾਦੀ ਦੀ ਲੜਾਈ ਵਿੱਚ ਰੁੱਝਿਆ ਹੋਇਆ ਸੀ, ਬਾਅਦ ਵਿੱਚ ਭਗਤ ਸਿੰਘ ਨੇ ਵੀ ਉਸੇ ਰਾਹ ‘ਤੇ ਚੱਲਣ ਦਾ ਫੈਸਲਾ ਕੀਤਾ।

Leave a Reply

Your email address will not be published. Required fields are marked *