ਅੰਮ੍ਰਿਤਸਰ ‘ਚ ਸਿੱਧੂ ਦਾ ਸਕਤੀ ਪ੍ਰਦਰਸ਼ਨ, ਕਾਂਗਰਸੀ ਵਿਧਾਇਕ ਪਹੁੰਚੇ ਨਵੇਂ ਪੰਜਾਬ ਪ੍ਰਧਾਨ ਦੇ ਘਰ

Sidhus show of strength

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਰ ਸਿਆਸੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ਦੇ ਅੰਦਰ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖ਼ਤਮ ਨਹੀਂ ਹੋਇਆ ਹੈ। ਨਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤਾਜਪੋਸ਼ੀ ਤੋਂ ਬਾਅਦ ਵੀ ਲਗਾਤਾਰ ਆਪਣੇ ਸਮਰਥਕਾਂ ਨੂੰ ਮਿਲ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਕਿਲ੍ਹੇ ਨੂੰ ਮਜ਼ਬੂਤ ​​ਕਰ ਰਹੇ ਹਨ। ਇਸ ਕੜੀ ਵਿੱਚ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਆਪਣੀ ਤਾਕਤ ਦਿਖਾ ਰਹੇ ਹਨ। ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਹਨ ਅਤੇ ਪੰਜਾਬ ਦੇ ਵਿਧਾਇਕ ਵੀ ਲਗਾਤਾਰ ਉਨ੍ਹਾਂ ਦੇ ਘਰ ਇਕੱਠੇ ਹੋ ਰਹੇ ਹਨ।

ਨਵਜੋਤ ਸਿੰਘ ਸਿੱਧੂ ਦਾ ਦਾਅਵਾ ਹੈ ਕਿ 62 ਵਿਧਾਇਕ ਉਨ੍ਹਾਂ ਦੇ ਨਾਲ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ ਦੇ ਕੁੱਲ ਵਿਧਾਇਕਾਂ ਦੀ ਗਿਣਤੀ 80 ਹੈ। ਸਿੱਧੂ ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਵੀ ਜਾਣਗੇ। ਸਿੱਧੂ ਪਿਛਲੇ ਦਿਨੀਂ ਅੰਮ੍ਰਿਤਸਰ ਪਹੁੰਚੇ ਸਨ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੁੱਧਵਾਰ ਨੂੰ ਹੀ ਨਵਜੋਤ ਸਿੰਘ ਸਿੱਧੂ ਦੇ ਵਾਲਮੀਕਿ ਮੰਦਰ ਜਾਣ ਦੀ ਵੀ ਯੋਜਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਵੀ ਨਹੀਂ ਦਿੱਤੀ ਹੈ। ਕੈਪਟਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਜਨਤਕ ਤੌਰ ‘ਤੇ ਉਨ੍ਹਾਂ ਤੋਂ ਮੁਆਫੀ ਨਹੀਂ ਮੰਗਦੇ, ਉਦੋਂ ਤੱਕ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ।

ਬੀਤੇ ਦਿਨੀਂ ਸੂਬਾ ਸਰਕਾਰ ਵਿਰੁੱਧ ਕੀਤੇ ਗਏ ਟਵੀਟਾਂ ਕਾਰਨ ਕੈਪਟਨ ਅਮਰਿੰਦਰ ਸਿੱਧੂ ਤੋਂ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਕਾਰਨ ਨਾਰਾਜ਼ ਹਨ। ਪਰ ਇਸ ਦੇ ਉਲਟ ਬੀਤੇ ਦਿਨ ਸਿੱਧੂ ਸਮਰਥਕ ਪ੍ਰਗਟ ਸਿੰਘ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਾਫੀ ਮੰਗਣੀ ਚਾਹੀਦੀ ਹੈ। ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨਹੀਂ, ਬਲਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਇਹੀ ਕਾਰਨ ਹੈ ਕਿ ਭਾਵੇਂ ਕਾਂਗਰਸ ਨੇ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਦੇ ਹੱਥਾਂ ‘ਚ ਕਮਾਂਡ ਦੇ ਦਿੱਤੀ ਹੈ। ਪਰ ਅਜੇ ਤੱਕ ਸਾਰਾ ਸੰਕਟ ਟਲਿਆ ਨਹੀਂ ਹੈ, ਕਿਉਂਕਿ ਕੈਪਟਨ ਸਿੱਧੂ ਨਾਲ ਖੁੱਲ੍ਹ ਕੇ ਖੜ੍ਹੇ ਦਿਖਾਈ ਨਹੀਂ ਦੇ ਰਹੇ, ਜਿਸ ਨਾਲ ਪਾਰਟੀ ਦੀ ਚਿੰਤਾ ਵੱਧ ਸਕਦੀ ਹੈ।

Likes:
0 0
Views:
54
Article Categories:
India News

Leave a Reply

Your email address will not be published. Required fields are marked *