ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਪਾਸਾ ਕਰ ਗਏ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ ਹੋ ਗਈ ਹੈ। ਮਲੂਕਾ ਮੁੜ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਸਮੇਂ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।
