ਸ਼੍ਰੀਲੰਕਾ ‘ਚ ਸੰਕਟ ਵਿਚਾਲੇ ਰਾਸ਼ਟਰਪਤੀ ਦਾ ਦੇਸ਼ ਨੂੰ ਸੰਬੋਧਨ, ਕਿਹਾ- ‘ਇੱਕ ਹਫਤੇ ‘ਚ ਹੋਵੇਗੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ’

sri lanka crisis sri lankan president

ਸ਼੍ਰੀਲੰਕਾ ਸੰਕਟ: ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ ਸ਼੍ਰੀਲੰਕਾ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਹਿੰਸਾ ਦੇ ਦੋਸ਼ੀਆਂ ਨੂੰ ਗੋਲੀ ਮਾਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੌਰਾਨ ਹੁਣ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਨੂੰ ਸੰਬੋਧਨ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਜਲਦੀ ਹੀ ਨਵੀਂ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਗਲੇ ਇੱਕ ਹਫ਼ਤੇ ਦੇ ਅੰਦਰ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ ਅਤੇ ਮੰਤਰੀ ਮੰਡਲ ਦੀ ਚੋਣ ਕੀਤੀ ਜਾਵੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਜਿਸ ਕੋਲ ਬਹੁਮਤ ਹੋਵੇਗਾ, ਉਸ ਦੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਇਸ ਤੋਂ ਬਾਅਦ ਕੈਬਨਿਟ ਮੰਤਰੀਆਂ ਦੀ ਚੋਣ ਵੀ ਕੀਤੀ ਜਾਵੇਗੀ। ਦੇਸ਼ ਵਿੱਚ ਵਿਗੜਦੇ ਹਾਲਾਤਾਂ ਦੇ ਸਬੰਧ ਵਿੱਚ ਰਾਸ਼ਟਰਪਤੀ ਨੇ ਲੋਕਾਂ ਨੂੰ ਹਿੰਸਾ ਵਿੱਚ ਸ਼ਾਮਿਲ ਨਾ ਹੋਣ ਅਤੇ ਵਿਰੋਧ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ। ਸ੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨੇ ਕਿਹਾ ਕਿ ਸਦਨ ਨੂੰ ਵਧੇਰੇ ਸ਼ਕਤੀਆਂ ਦੇਣ ਲਈ ਸੰਸਦ ਵਿੱਚ ਸੰਵਿਧਾਨਕ ਸੋਧ ਪੇਸ਼ ਕੀਤੀ ਜਾਵੇਗੀ।

Leave a Reply

Your email address will not be published.