ਆਕਲੈਂਡ ਦੇ ਪੁਕੇਕੋਹੇ ਵਿੱਚ ਗੋਲੀਬਾਰੀ ਤੋਂ ਬਾਅਦ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਚਾਰ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੇਂਟ ਜੌਨ ਦਾ ਕਹਿਣਾ ਹੈ ਕਿ ਇਹ ਘਟਨਾ ਬਰਡਵੁੱਡ ਰੋਡ ‘ਤੇ ਦੁਪਹਿਰ 1 ਵਜੇ ਦੇ ਕਰੀਬ ਵਾਪਰੀ ਹੈ, ਜਿਸ ਵਿਚ ਚਾਰ ਲੋਕ ਜ਼ਖਮੀ ਹੋ ਗਏ ਹਨ। ਇੱਕ ਦੀ ਹਾਲਤ ਗੰਭੀਰ ਹੈ, ਜਦਕਿ ਤਿੰਨ ਦੀ ਹਾਲਤ ਦਰਮਿਆਨੀ ਹੈ। ਚਾਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਪੁਲਿਸ ਨੇ ਸਥਾਨਕ ਲੋਕਾਂ ਨੂੰ ਘੇਰਾਬੰਦੀ ਵਾਲੇ ਖੇਤਰਾਂ ਤੋਂ ਬਚਣ ਲਈ ਕਿਹਾ ਹੈ ਅਤੇ ਕਿਹਾ ਕਿ ਫਿਲਹਾਲ ਪੁਲਿਸ ਦੀ ਮੌਜੂਦਗੀ ਵਧਣ ਦੀ ਉਮੀਦ ਕੀਤੀ ਜਾ ਸਕਦੀ ਹੈ। ਸਥਾਨਕ ਲੋਕਾਂ ਨੇ ਵੀ ਗੋਲੀਬਾਰੀ ਦੀ ਆਵਾਜ਼ ਸੁਣੀ ਸੀ ਅਤੇ ਇਲਾਕੇ ਵਿੱਚ ਪੁਲਿਸ ਦੀਆਂ ਕਈ ਕਾਰਾਂ ਦੇਖੇ।