ਤਾਲਿਬਾਨ ਦੇ ਨਵੇਂ ਸਿੱਖਿਆ ਮੰਤਰੀ ਦਾ ਵਿਵਾਦਤ ਬਿਆਨ – ‘PHD ਤੇ ਮਾਸਟਰ ਡਿਗਰੀ ਨੂੰ ਦੱਸਿਆ ਬੇਕਾਰ, ਕਿਹਾ – ਸਾਨੂੰ ਬਿਨਾਂ ਡਿਗਰੀ ਦੇ ਮਿਲੀ ਸਫਲਤਾ’

taliban new education minister told

ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਆਪਣੀ ਅੰਤਰਿਮ ਸਰਕਾਰ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਸਰਕਾਰ ਦੇ ਐਲਾਨ ਤੋਂ ਬਾਅਦ ਹੁਣ ਤਾਲਿਬਾਨੀ ਫ਼ਰਮਾਨ ਵੀ ਜਾਰੀ ਕੀਤੇ ਜਾਂ ਰਹੇ ਹਨ। ਜਾਣਕਾਰੀ ਅਨੁਸਾਰ ਤਾਲਿਬਾਨ ਨੇ ਮੁੱਲਾ ਮੁਹੰਮਦ ਹਸਨ ਅਖੁੰਦ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ, ਜਦਕਿ ਸ਼ੇਖ ਮੌਲਵੀ ਨੂਰਲਾਹ ਮੁਨੀਰ ਨੂੰ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਰ ਸਰਕਾਰ ਦੇ ਗਠਨ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਨੂਰਲਾਹ ਮੁਨੀਰ ਨੇ ਇੱਕ ਵਿਵਾਦਤ ਬਿਆਨ ਦਿੱਤਾ ਹੈ, ਜਿਸ ਨੇ ਪੂਰੇ ਵਿਸ਼ਵ ਵਿੱਚ ਇੱਕ ਨਵੀ ਚਰਚਾ ਛੇੜ ਦਿੱਤੀ ਹੈ।

ਦਰਅਸਲ ਮੁਨੀਰ ਨੇ ਕਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਪੀਐਚਡੀ ਜਾਂ ਕਿਸੇ ਹੋਰ ਮਾਸਟਰ ਡਿਗਰੀ ਦਾ ਕੋਈ ਫਾਇਦਾ ਨਹੀਂ ਹੈ। ਮੁਨੀਰ ਨੇ ਕਿਹਾ ਕਿ ਸਾਡੇ ਕੋਲ ਕੋਈ ਡਿਗਰੀ ਨਹੀਂ ਹੈ, ਫਿਰ ਵੀ ਅਸੀਂ ਸਰਕਾਰ ਚਲਾ ਰਹੇ ਹਾਂ। ਅਜਿਹੀ ਸਥਿਤੀ ਵਿੱਚ, ਅੱਜ ਦੇ ਸਮੇਂ ਵਿੱਚ ਕਿਸੇ ਕਿਸਮ ਦੀ ਪੀਐਚਡੀ ਜਾਂ ਮਾਸਟਰ ਡਿਗਰੀ ਦੀ ਜ਼ਰੂਰਤ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਤਾਲਿਬਾਨ ਨੇ ਸਿੱਖਿਆ ਦੇ ਖੇਤਰ ਵਿੱਚ ਕਈ ਬਦਲਾਅ ਕਰਨੇ ਸ਼ੁਰੂ ਕਰ ਦਿੱਤੇ ਸਨ। ਕਾਲਜ ਵਿੱਚ ਲੜਕੇ ਅਤੇ ਲੜਕੀਆਂ ਵਿਚਕਾਰ ਪਰਦਾ ਲਗਾ ਦਿੱਤਾ ਗਿਆ ਹੈ। ਬਹੁਤ ਸਾਰੀਆਂ ਥਾਵਾਂ ਤੇ, ਸਿਰਫ ਬਜ਼ੁਰਗ ਜਾਂ ਔਰਤਾਂ ਹੀ ਲੜਕੀਆਂ ਨੂੰ ਪੜ੍ਹਾ ਰਹੀਆਂ ਹਨ।

Leave a Reply

Your email address will not be published. Required fields are marked *