ਫਲੈਕਸਮੇਰ ਦੇ ਹਾਕਸ ਬੇ ਟਾਊਨਸ਼ਿਪ ਵਿੱਚ ਸ਼ਨੀਵਾਰ ਦੀ ਰਾਤ ਨੂੰ ਇੱਕ ਪੰਜਾਬੀ ਟੈਕਸੀ ਡਰਾਈਵਰ ‘ਤੇ ਗੰਭੀਰ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਮਗਰੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਸ਼ਰਾਬੀ ਵਿਅਕਤੀ ਨੇ ਡਰਾਈਵਰ ‘ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਉਸ ਵਿਅਕਤੀ ਨੂੰ ਉਸਦੇ ਘਰ ਛੱਡਣ ਜਾ ਰਿਹਾ ਸੀ। ਹਾਲਾਂਕਿ ਇਹ ਹਮਲਾ ਕਿਉਂ ਕੀਤਾ ਗਿਆ ਹੈ ਇਹ ਅਜੇ ਤੱਕ ਸਪਸ਼ਟ ਨਹੀਂ ਹੋਇਆ। ਹਮਲੇ ਮਗਰੋਂ ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ।
ਪੁਲਿਸ ਨੂੰ ਰਾਤ ਕਰੀਬ 11.20 ਵਜੇ ਹਮਲੇ ਦੀ ਸੂਚਨਾ ਦਿੱਤੀ ਗਈ ਸੀ। ਹਮਲੇ ਮਗਰੋਂ ਇੱਕ 32 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਹੈ।