ਭਾਰਤੀਆਂ ਨੂੰ ਯੂਰਪੀ ਸੰਘ ਨੇ ਦਿੱਤਾ ਵੱਡਾ ਝੱਟਕਾ, Covishield ਟੀਕਾ ਲਗਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ

travellers vaccinated with covishield

ਕੋਰੋਨਾ ਦੀ ਦੂਜੀ ਲਹਿਰ ਦਾ ਭਾਰਤ ਵਿੱਚ ਤਾਂਡਵ ਜਾਰੀ ਹੈ, ਹਾਲਾਂਕਿ ਹੁਣ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਮਾਮਲਿਆਂ ਵਿੱਚ ਕਮੀ ਆ ਰਹੀ ਹੈ ਅਤੇ ਲੋਕ ਵਿਦੇਸ਼ਾਂ ਵਿੱਚ ਘੁੰਮਣ ਵੀ ਜਾਣ ਲੱਗੇ ਹਨ । ਅਜਿਹੇ ਵਿੱਚ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਵਿਦੇਸ਼ ਵਿੱਚ ਟ੍ਰੈਵਲ ਕਰਨ ਦੌਰਾਨ ਆਪਣਾ ਵੈਕਸੀਨ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੈ। ਇਸੇ ਵਿਚਾਲੇ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਵਿੱਚ ਬਣੀ ਐਸਟ੍ਰਾਜੇਨਿਕਾ-ਆਕਸਫੋਰਡ ਵੈਕਸੀਨ ਕੋਵੀਸ਼ੀਲਡ ਦੀ ਵੈਕਸੀਨ ਲਗਵਾਉਣ ਵਾਲੇ ਯਾਤਰੀਆਂ ਨੂੰ ਯੂਰਪੀ ਸੰਘ ਦਾ ਗ੍ਰੀਨ ਪਾਸ ਨਹੀਂ ਦਿੱਤਾ ਜਾਵੇਗਾ।

ਦਰਅਸਲ, ਮੌਜੂਦਾ ਸਮੇਂ ਵਿੱਚ ਯੂਰਪੀ ਮੈਡੀਸਨ ਏਜੇਂਸੀ ਵੱਲੋਂ ਚਾਰ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸਦੀ ਵਰਤੋਂ ਯੂਰਪੀਨ ਸੰਘ ਦੇ ਕਈ ਮੈਂਬਰ ਦੇਸ਼ਾਂ ਵੱਲੋਂ ਵੈਕਸੀਨ ਪਾਸਪੋਰਟ ਜਾਰੀ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਚਾਰ ਵੈਕਸੀਨ ਵਿੱਚ ਕਾਮਿਰਨਾਟੀ (ਫਾਈਜ਼ਰ/ਬਾਇਓਨਟੈੱਕ), ਮਾਡਰਨਾ, ਵੈਕਸਜੇਰਵੀਰੀਆ (ਐਸਟ੍ਰਾਜ਼ੇਨੇਕਾ/ਆਕਸਫੋਰਡ) ਅਤੇ ਜਾਨਸਨ ਐਂਡ ਜਾਨਸਨ ਵੈਕਸੀਨ ਹੈ ।

ਦੱਸ ਦੇਈਏ ਕਿ ਯੂਰਪੀਨ ਸੰਘ ਗ੍ਰੀਨ ਪਾਸ ਲਈ ਸਿਰਫ ਐਸਟ੍ਰਾਜ਼ੇਨੇਕਾ ਵੈਕਸੀਨ ਨੂੰ ਹੀ ਮਾਨਤਾ ਦੇਵੇਗਾ ਜੋ ਬ੍ਰਿਟੇਨ ਜਾਂ ਯੂਰਪ ਵੱਲੋਂ ਨਿਰਮਿਤ ਹੈ । ਇਹ ਗ੍ਰੀਨ ਪਾਸ ਸਿਸਟਮ ਪੂਰੀ ਤਰ੍ਹਾਂ ਨਾਲ ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਫਿਲਹਾਲ ਇਸ ਨੂੰ ਸਪੇਨ, ਜਰਮਨੀ, ਗ੍ਰੀਸ, ਪੋਲੈਂਡ ਵਰਗੇ ਕੁੱਝ ਦੇਸ਼ਾਂ ਨੇ ਸ਼ੁਰੂ ਕਰ ਦਿੱਤਾ ਹੈ । ਦਰਅਸਲ, ਕੋਰੋਨਾ ਦੀ ਰਫਤਾਰ ਨੂੰ ਕਾਬੂ ਕਰਨ ਲਈ ਭਾਰਤ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਕੋਰੋਨਾ ਨਾਲ ਜਲਦ ਤੋਂ ਜਲਦ ਨਜਿੱਠਿਆ ਜਾ ਸਕੇ । ਦੇਸ਼ ਵਿੱਚ ਫਿਲਹਾਲ ਜ਼ਿਆਦਾਤਰ ਲੋਕਾਂ ਨੂੰ ਕੋਵੀਸ਼ੀਲਡ ਵੈਕਸੀਨ ਦਿੱਤੀ ਜਾ ਰਹੀ ਹੈ, ਪਰ ਇਸ ਖਬਰ ਨੇ ਵਿਦੇਸ਼ ਜਾਣ ਦੀ ਤਿਆਰੀ ਕਰਨ ਵਾਲੇ ਯਾਤਰੀਆਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ।

Leave a Reply

Your email address will not be published. Required fields are marked *