ਅੱਜ ਦੁਪਹਿਰ ਕੈਂਟਰਬਰੀ ‘ਚ ਇੱਕ ਭਿ* ਆਨਕ ਹਾ* ਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਕ੍ਰਾਈਸਚਰਚ ਦੇ ਪੱਛਮ ਵਿੱਚ ਟੈਂਪਲਟਨ ਦੇ ਨਿਊਟਨ ਰੋਡ ‘ਤੇ ਦੁਪਹਿਰ 2.45 ਵਜੇ ਦੇ ਕਰੀਬ ਵਾਪਰੀ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ। “ਇਸ ਹਾਦਸੇ ਵਿੱਚ ਇੱਕ ਟਰੱਕ ਅਤੇ ਦੋ ਕਾਰਾਂ ਸ਼ਾਮਿਲ ਸਨ। ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਮੁਸ਼ਕਿਲ ਸਮੇਂ ਵਿੱਚ ਸਾਡੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਨਾਲ ਹੈ।”
ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ, ਪੁਲਿਸ ਨੇ ਕਿਹਾ ਕਿ ਵਾਹਨ ਚਾਲਕਾਂ ਨੂੰ ਸੜਕਾਂ ‘ਤੇ ਸਾਵਧਾਨ ਰਹਿਣ ਦੀ ਯਾਦ ਦਿਵਾਈ ਗਈ ਹੈ। ਪੁਲਿਸ ਨੇ ਕਿਹਾ ਕਿ, “ਸੰਜੀਦਗੀ ਨਾਲ ਗੱਡੀ ਚਲਾਓ, ਧਿਆਨ ਭਟਕਾਉਣ ਵਾਲੀਆਂ ਚੀਜ਼ਾਂ ਨੂੰ ਦੂਰ ਕਰੋ, ਆਪਣੀ ਸੀਟਬੈਲਟ ਲਾਓ ਅਤੇ ਗਤੀ ਸੀਮਾ ਦੀ ਪਾਲਣਾ ਕਰੋ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤੁਸੀਂ ਆਪਣੀ ਮੰਜ਼ਿਲ ‘ਤੇ ਸੁਰੱਖਿਅਤ ਢੰਗ ਨਾਲ ਪਹੁੰਚੋ।”