ਵੀਰਵਾਰ ਸ਼ਾਮ ਨੂੰ ਵਾਂਗਾਰੇਈ ਤੋਂ 20 ਕਿਲੋਮੀਟਰ ਦੱਖਣ ਵੱਲ ਵੇਕੀ ਘਾਟੀ ਵਿੱਚ ਸਟੇਟ ਹਾਈਵੇਅ 14 ਉੱਤੇ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੂੰ ਓਟੂਹੀ ਰੋਡ ਦੇ ਚੌਰਾਹੇ ਨੇੜੇ ਸ਼ਾਮ 6 ਵਜੇ ਦੇ ਕਰੀਬ ਹਾਦਸੇ ਬਾਰੇ ਸੁਚੇਤ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਦੋ ਪੀੜਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਦੇ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
