ਬੇ ਆਫ ਪਲੈਂਟੀ ਖੇਤਰ ਵਿੱਚ ਸ਼ੁੱਕਰਵਾਰ ਰਾਤ ਨੂੰ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਟੌਰੰਗਾ ‘ਚ ਸ਼ੁੱਕਰਵਾਰ ਰਾਤ ਨੂੰ ਇੱਕ ਵਾਹਨ ਦੀ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਨੂੰ ਰਾਤ 9.55 ਵਜੇ ਦੇ ਕਰੀਬ ਤਾਮੇਤਾ ਅਰੀਕਿਨੂਈ ਡਰਾਈਵ ‘ਤੇ ਹਾਦਸੇ ਦੀ ਸੂਚਨਾ ਦਿੱਤੀ ਗਈ, ਪਰ ਪੀੜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਬੀਤੀ ਰਾਤ Bay of Plenty ਵਿੱਚ ਕਿਓਰੇਨੁਈ ਆਰਡੀ, ਮੁਰੁਪਾਰਾ ਉੱਤੇ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋਈ ਸੀ।
ਪੁਲਿਸ ਨੂੰ ਅੱਧੀ ਰਾਤ ਤੋਂ ਪਹਿਲਾਂ ਇਸ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਬਾਕੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਹਾਦਸਿਆਂ ਦੀ ਜਾਂਚ ਕੀਤੀ ਜਾ ਰਹੀ ਹੈ।