ਇੰਗਲੈਂਡ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ਾਂ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਬੀਤੇ ਦਿਨੀਂ ਉਨ੍ਹਾਂ ਦੀ ਇੱਕ ਦਫਤਰ ਦੇ ਸਹਿ-ਕਰਮਚਾਰੀ ਨੂੰ Kiss ਕਰਨ ਦੀ ਇੱਕ ਤਸਵੀਰ ਸਾਹਮਣੇ ਆਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ‘ਤੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ।
ਦਰਅਸਲ, ਹੈਨਕੌਕ ਨੇ ਜਾਨਸਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, “ਅਸੀਂ ਇਸ ਮਹਾਂਮਾਰੀ ਵਿੱਚ ਲੋਕਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਹਨ, ਅਸੀਂ ਉਨ੍ਹਾਂ ਦੇ ਕਰਜ਼ਦਾਰ ਹਾਂ । ਅਜਿਹੀ ਸਥਿਤੀ ਵਿੱਚ ਉਨ੍ਹਾਂ ਨਾਲ ਇਮਾਨਦਾਰ ਰਹਿਣ ਦੀ ਸਾਡੀ ਜ਼ਿੰਮੇਵਾਰੀ ਬਣਦੀ ਹੈ । ਮੈਂ ਨਿਯਮਾਂ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ।” ਇਸ ਬਾਰੇ ਉਨ੍ਹਾਂ ਦੇ ਆਪਣੇ ਦਫ਼ਤਰ ਦੇ ਕਰਮਚਾਰੀਆਂ ਅਤੇ ਲੋਕਾਂ ਵਿੱਚ ਕਾਫ਼ੀ ਨਾਰਾਜ਼ਗੀ ਸੀ। ਹੈਨਕੌਕ ਦੇ ਅਸਤੀਫੇ ਤੋਂ ਬਾਅਦ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਸਾਜਿਦ ਜਾਵੇਦ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਜਾਨਸਨ ਨੇ ਕਿਹਾ ਕਿ ਉਨ੍ਹਾਂ ਨੂੰ ਹੈਨਕੌਕ ਦਾ ਅਸਤੀਫਾ ਮਿਲਣ ਦਾ ਦੁੱਖ ਹੈ ਅਤੇ ਉਨ੍ਹਾਂ ਨੂੰ ਆਪਣੀ ਸੇਵਾ ‘ਤੇ ਬਹੁਤ ਮਾਣ ਹੋਣਾ ਚਾਹੀਦਾ ਸੀ।